ਕਮਿਸ਼ਨਰੇਟ ਜਲੰਧਰ ਪੁਲਿਸ ਵੱਲੋਂ ਪੁਲਿਸ ਲਾਈਨ ਵਿਖੇ “ਜਿਲ੍ਹਾ ਪੱਧਰੀ ਸਮਾਧਾਨ ਕੈਂਪ” ਲਗਾ ਕੇ 300 ਦੇ ਕ੍ਰੀਬ ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਗਿਆ ਨਿਪਟਾਰਾ

Front hulchul news : ਪੁਲਿਸ ਕਮਿਸ਼ਨਰ ਜਲੰਧਰ, ਸ੍ਰੀਮਤੀ ਧਨਪ੍ਰੀਤ ਕੋਰ IPS, ਜੀ ਦੀ ਅਗਵਾਈ ਵਿੱਚ ADCP/HQ ਸ੍ਰੀ ਸੁਖਵਿੰਦਰ ਸਿੰਘ PPS, ACP-North ਅਸ਼ੋਕ ਮੀਨਾ IPS, ACP/Central , PPS ਅਤੇ ACP/MT  ਮਨਮੋਹਨ ਸਿੰਘ PPS ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ 1,6,7,8,ਰਾਮਾ ਮੰਡੀ, ਥਾਣਾ ਸਾਈਬਰ ਕ੍ਰਾਈਮ ਅਤੇ ਐਂਟੀ ਹਿਊਮਨ ਟ੍ਰੈਫਿਕਿੰਗ ਯੂਨਿਟ ਦੇ ਤਫਤੀਸ਼ੀ ਅਫਸਰਾਂ ਸਮੇਤ ਪੁਲਿਸ ਲਾਈਨ ਕਮਿਸ਼ਨਰੇਟ ਜਲੰਧਰ ਵਿਖੇ ਜਿਲ੍ਹਾ ਪੱਧਰੀ ਸਮਾਧਾਨ ਕੈਂਪ ਲਗਾਇਆ ਗਿਆ ਇਸ ਦੌਰਾਣ ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਸੁਣਿਆ ਗਿਆ ਅਤੇ ਉਹਨਾਂ ਦੀਆਂ ਸ਼ਿਕਾਇਤਾਂ ਦਾ ਮੌਕਾ ਪਰ ਹੱਲ ਕਰਦੇ ਹੋਏ 300 ਦੇ ਕ੍ਰੀਬ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਇਹ “ਜਿਲ੍ਹਾ ਪੱਧਰੀ ਸਮਾਧਾਨ ਕੈਂਪ” ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਬਲਿਕ ਦੀਆਂ ਦੁੱਖ ਤਕਲੀਫਾਂ ਨੂੰ ਰੋਜ਼ਾਨਾ ਤਾਂ ਸੁਣਿਆ ਜਾਂਦਾ ਹੈ, ਇਸਦੇ ਨਾਲ ਹੀ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪਹਿਲਾਂ ਵੀ ਹਰ ਸ਼ਨੀਵਾਰ ਅਤੇ ਐਤਵਾਰ ਨੂੰ ਹਰੇਕ ਥਾਣੇ ਵਿੱਚ ਸਮਾਧਾਨ ਕੈਂਪ ਲਗਾ ਕੇ ਪਬਲਿਕ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਂਦਾ ਹੈ ਤੇ ਇਹ ਕੈਂਪ ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 02 ਵਜੇ ਤੱਕ ਲਗਾਏ ਜਾਂਦੇ ਹਨ ਤਾਂ ਜੋ ਛੋਟੇ-ਮੋਟੇ ਝਗੜਿਆਂ ਦਾ ਸਮੇਂ ਸਿਰ ਅਤੇ ਸੁਖਾਵੇਂ ਢੰਗ ਨਾਲ ਨਿਪਟਾਰਾ ਕਰਨ ਲਈ ਨਾਗਰਿਕਾਂ ਨੂੰ ਪਹੁੰਚ ਯੋਗ ਮੌਕੇ ਪ੍ਰਦਾਨ ਕੰਤੇ ਜਾ ਸਕਣ। ਇਸੇ ਹੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਅੱਜ ਪੁਲਿਸ ਲਾਈਨ ਕਮਿਸ਼ਨਰੇਟ ਜਲੰਧਰ ਵਿਖੇ ਸਬ-ਡਵੀਜਨ ਵਾਈਜ਼ ਹੇਲਪ ਡੇਸਕ ਲਗਾ ਕੇ 300 ਦੇ ਕੀਬ ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ਉਦੇਸ਼ ਲੰਬਿਤ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨਾ, ਬੈਕਲਾਗ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਘਟਾਉਣਾ ਅਤੇ ਲੋਕਾਂ ਵਿੱਚ ਸਮੇਂ ਸਿਰ ਨਿਆਂ ਪ੍ਰਣਾਲੀ ਨੂੰ ਯਕੀਨੀ ਬਣਾਉਣਾ ਹੈ। ਇਹ ਸਮਾਧਾਨ ਕੈਂਪ ਸਮੇਂ ਸਿਰ ਸ਼ਿਕਾਇਤਾਂ ਦੇ ਨਿਪਟਾਰੇ ਲਈ ਦ੍ਰਿੜ ਵਚਨਬੱਧਤਾ ਦਾ ਪ੍ਰਦਰਸ਼ਨ ਕਰਕੇ ਆਮ ਲੋਕਾਂ ਅਤੇ ਪੁਲਿਸ ਦਰਮਿਆਨ ਭਰੋਸੇ ਵਧਾਉਣ ਵਿੱਚ ਸਹਾਈ ਹੋਵੇਗਾ।

ਉਹਨਾਂ ਨੇ ਅੱਗੇ ਕਿਹਾ ਕਿ ਭਵਿੱਖ ਵਿੱਚ ਵੀ ਲੰਬਿਤ ਪਈਆਂ ਸ਼ਿਕਾਇਤਾਂ ਦੇ ਬੈਕਲਾਗ ਨੂੰ ਖਤਮ ਕਰਨ ਦੇ ਉਦੇਸ਼ ਨਾਲ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਜਿਹੇ ਉਪਰਾਲਿਆ ਨੂੰ ਜਾਰੀ ਰੱਖਿਆ ਜਾਵੇਗਾ ਤੇ ਇਹ ਕੈਂਪ ਭਵਿੱਖ ਵਿੱਚ ਵੀ ਲੋਕਾਂ ਦੀ ਸਹੂਲਤ ਦੇ ਮੰਤਵ ਨਾਲ ਲਗਾਏ ਜਾਣਗੇ, ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਿਗਰਾਨੀ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਏ.ਡੀ.ਸੀ.ਪੀਜ਼) ਅਤੇ ਸਹਾਇਕ ਪੁਲਿਸ ਕਮਿਸ਼ਨਰ (ਏ.ਸੀ.ਪੀਜ਼.) ਅਤੇ ਹਰੇਕ ਥਾਣਾ ਦੇ ਮੁੱਖ ਅਫਸਰ ਅਤੇ ਪੁਲਿਸ ਚੌਕੀ ਦੇ ਇੰਚਾਰਜ਼ ਅਫਸਰ ਤਾਇਨਾਤ ਰਹਿਣਗੇ। ਕਮਿਸ਼ਨਰੇਟ ਪੁਲਿਸ ਜਲੰਧਰ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਅਤੇ ਅਮਨ-ਕਾਨੂੰਨ ਨੂੰ ਹਰ ਤਰ੍ਹਾਂ ਨਾਲ ਬਣਾਈ ਰੱਖਣ ਦੀ ਦ੍ਰਿੜ ਵਚਨਬੱਧਤਾ ਨੂੰ ਦਹੁਰਾਉਂਦੀ ਰਹੇਗੀ।